ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਚ ਬਿਜਲੀ ਦੇ ਸਮਾਰਟ ਮੀਟਰਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਅੱਜ ਸਮਰਾਲਾ ਵਿਚ ਬਿਜਲੀ ਵਿਭਾਗ ਵੱਲੋਂ ਲਾਏ ਮੀਟਰ ਪੁੱਟ ਦਿੱਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸਮਰਾਲਾ ਦੇ ਪਿੰਡ ਘੁਲਾਲ ਤੇ ਖਟਰਾ ਵਿਚ ਵਿਭਾਗ ਵੱਲੋਂ ਸਮਾਰਟ ਮੀਟਰ ਲਾਏ ਗਏ ਸਨ, ਜਿਨ੍ਹਾਂ ਨੂੰ ਪਿੰਡ ਵਾਲਿਆਂ ਤੇ ਕਿਸਾਨ ਜਥੇਬੰਦੀਆਂ ਨੇ ਪੁੱਟ ਦਿੱਤਾ ਹੈ। ਬੀਕੇਯੂ ਕਾਦੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੁਬਾਰਾ ਮੀਟਰ ਲਾਏ ਤਾਂ ਮੁੜ ਪੁੱਟ ਜਥੇਬੰਦੀ ਦੇ ਆਗੂਆਂ ਨੇ ਆਖਿਆ ਹੈ ਕਿ ਚਿਤਾਵਨੀ ਦੇ ਬਾਵਜੂਦ ਸਰਕਾਰ ਵੱਲੋਂ ਮੀਟਰ ਲਾਏ ਜਾ ਰਹੇ ਹਨ। ਇਹ ਸਭ ਕੇਂਦਰ ਦੇ ਇਸ਼ਾਰੇ ਉਤੇ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇ।
Related posts
Click to comment