ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਨੇ ਟਵੀਟ ਕਰਕੇ ਆਖਿਆ ਹੈ ਕਿ ਮਾਨ ਨੇ ਨਸ਼ਿਆਂ ਦੇ ਮਾਮਲੇ ਵਿਚ ਪਾਕਿਸਤਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਉਨ੍ਹਾਂ ਕਿਹਾ ਹੈ ਕਿ ਮਾਨ ਨੇ ਵਿਧਾਨ ਸਭਾ ਵਿਚ ਆਖਿਆ ਹੈ ਕਿ ਚਿੱਟਾ (ਨਸ਼ਾ) ਪਾਕਿਸਤਾਨ ਤੋਂ ਨਹੀਂ ਆਉਂਦਾ ਸਗੋਂ, ਉਥੇ ਹੀ ਬਣਦਾ ਹੈ। ਉਨ੍ਹਾਂ ਨੇ ਭਗਵੰਤ ਮਾਨ ਦੀ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ਵਿਚ ਮਾਨ ਕਥਿਤ ਤੌਰ ਉਤੇ ਆਖ ਰਹੇ ਹਨ ਕਿ ਨਸ਼ਾ ਪਾਕਿਸਤਾਨ ਤੋਂ ਨਹੀਂ, ਸਗੋਂ ਇਥੇ ਹੀ ਬਣਦਾ ਹੈ।